ਸਿਆਣਪ ਅਤੇ ਸ਼ਕਤੀ
8
1 ਕੌਣ ਸਿਆਣੇ ਵਿਅਕਤੀ ਵਰਗਾ ਹੈ? ਕੌਣ ਜਾਣਦਾ ਗੱਲਾਂ ਦਾ ਵਿਵਰਣ ਕਿਵੇਂ ਹੁੰਦਾ ਹੈ? ਵਿਅਕਤੀ ਦੀ ਸਿਆਣਪ ਉਸ ਨੂੰ ਖੁਸ਼ੀ ਦਿੰਦੀ ਹੈ। ਇਹ ਉਦਾਸ ਚਿਹਰੇ ਨੂੰ ਪ੍ਰਸੰਨ ਚਿਹਰੇ ਵਿੱਚ ਬਦਲ ਦਿੰਦੀ ਹੈ।
2 ਮੈਂ ਆਖਦਾ ਹਾਂ ਕਿ ਤੁਹਾਨੂੰ ਪਰਮੇਸ਼ੁਰ ਨਾਲ ਤੁਹਾਡੇ ਇਕਰਾਰ ਕਾਰਣ ਹਮੇਸ਼ਾ ਰਾਜੇ ਦਾ ਪਾਲਣ ਕਰਨਾ ਚਾਹੀਦਾ ਹੈ।
3 ਭੈਭੀਤ ਨਾ ਹੋਵੋ। ਜਦੋਂ ਤੁਸੀਂ ਉਸ ਨੂੰ ਛੱਡੋਁ, ਕਿਸੇ ਵੀ ਬਦ ਮਾਮਲੇ ਵਿੱਚ ਭਾਗ ਨਾ ਲਵੋ, ਕਿਉਂ ਕਿ ਰਾਜਾ ਉਹੀ ਕਰਦਾ ਜੋ ਉਸ ਨੂੰ ਪਸੰਦ ਹੈ।
4 ਰਾਜੇ ਦਾ ਬਚਨ ਸ਼ਰ੍ਹਾ ਹੈ, ਅਤੇ ਕੌਣ ਉਸ ਨੂੰ ਪੁੱਛ ਸੱਕਦਾ: “ਤੂੰ ਕੀ ਕਰ ਰਿਹਾਂ!”
5 ਜੇ ਕੋਈ ਬੰਦਾ ਰਾਜੇ ਦੇ ਆਦੇਸ਼ਾਂ ਨੂੰ ਮੰਨਦਾ, ਤਾਂ ਉਹ ਸੁਰੱਖਿਅਤ ਰਹੇਗਾ। ਅਤੇ ਇੱਕ ਸਿਆਣਾ ਬੰਦਾ ਸਮੇਂ ਅਤੇ ਵਿਧੀ ਨੂੰ ਜਾਣਦਾ ਹੁੰਦਾ।
6 ਹਰ ਗੱਲ ਕਰਨ ਦਾ ਸਹੀ ਸਮਾਂ ਅਤੇ ਸਹੀ ਢੰਗ ਹੁੰਦਾ ਹੈ। ਪਰ ਲੋਕਾਂ ਦੀ ਬਦੀ ਉਨ੍ਹਾਂ ਉੱਤੇ ਬੁਰੀ ਤਰ੍ਹਾਂ ਬੋਝ ਪਾ ਦਿੰਦੀ ਹੈ।
7 ਕਿਉਂ ਜੋ ਉਹ ਜਾਣਦੇ ਨਹੀਂ ਕਿ ਕੀ ਵਾਪਰੇਗਾ, ਕੌਣ ਉਨ੍ਹਾਂ ਨੂੰ ਦੱਸ ਸੱਕਦਾ ਕਿ ਕੀ ਵਾਪਰੇਗਾ?
8 ਬਿਲਕੁਲ ਜਿਵੇਂ ਕੋਈ ਹਵਾ ਨੂੰ ਰੋਕ ਨਹੀਂ ਸੱਕਦਾ, ਕਿਸੇ ਕੋਲ ਵੀ ਆਪਣੀ ਮੌਤ ਨੂੰ ਰੋਕਣ ਦੀ ਸਮਰਬਾ ਨਹੀਂ। ਯੁੱਧ ਦੌਰਾਨ ਕੋਈ ਵੀ ਫ਼ੌਜ਼ ਵਿੱਚੋਂ ਇਸਤੀਫ਼ਾ ਨਹੀਂ ਦੇ ਸੱਕਦਾ, ਅਤੇ ਇਸੇ ਤਰ੍ਹਾਂ ਹੀ ਜਿਹੜਾ ਵਿਅਕਤੀ ਦੁਸ਼ਟਤਾ ਦਾ ਵਿਖਾਵਾ ਕਰਦਾ ਆਪਣੀ ਦੁਸ਼ਟਤਾ ਤੋਂ ਬਚਣ ਦੇ ਯੋਗ ਨਹੀਂ ਹੋਵੇਗਾ।
9 ਮੈਂ ਇਹ ਸਾਰੀਆਂ ਗੱਲਾਂ ਦੇਖੀਆਂ ਅਤੇ ਮੈਂ ਉਨ੍ਹਾਂ ਗੱਲਾਂ ਬਾਰੇ ਬਹੁਤ ਸੋਚਿਆ ਜਿਹੜੀਆਂ ਇਸ ਦੁਨੀਆਂ ਵਿੱਚ ਵਾਪਰਦੀਆਂ ਹਨ। ਅਤੇ ਕਿਵੇਂ ਇੱਕ ਵਿਅਕਤੀ ਹੋਰਨਾਂ ਤੇ ਸ਼ਾਸਨ ਕਰਦਾ ਅਤੇ ਉਨ੍ਹਾਂ ਨੂੰ ਕਸ਼ਟ ਦਿੰਦਾ।
10 ਮੈਂ ਬਦ ਲੋਕਾਂ ਦੀਆਂ ਸ਼ਾਨਦਾਰ ਮਈਅਤਾਂ ਵੀ ਦੇਖੀਆਂ। ਜਦੋਂ ਲੋਕ ਕਿਰਿਆਕਰਮ ਦੀਆਂ ਰਸਮਾਂ ਤੋਂ ਬਾਦ ਘਰ ਪਰਤ ਰਹੇ ਸਨ, ਉਹ ਮਰ ਚੁੱਕੇ ਬੰਦੇ ਬਾਰੇ ਚੰਗੀਆਂ ਗੱਲਾਂ ਕਰ ਰਹੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਵੀ ਵਾਪਰਿਆ ਜਿੱਥੇ ਇਨ੍ਹਾਂ ਬਦ ਲੋਕਾਂ ਨੇ ਅਨੇਕਾਂ ਮਾੜੇ ਕੰਮ ਕੀਤੇ ਸਨ। ਇਹ ਵੀ ਅਰਬਹੀਣ ਹੈ।
ਇਨਸਾਫ, ਇਨਾਮ ਅਤੇ ਸਜ਼ਾ
11 ਕਿਉਂ ਜੋ ਬਦ ਹੋਣ ਦਾ ਨਿਆਂ ਜਲਦੀ ਹੀ ਘੋਸ਼ਿਤ ਨਹੀਂ ਕੀਤਾ ਜਾਂਦਾ, ਇਨਸ਼ਾਨਾ ਦੇ ਦਿਲ ਬਦੀ ਕਰਨ ਤੇ ਕੇਦਿ੍ਰਤ ਹਨ।
12 ਇੱਕ ਪਾਪੀ ਭਾਵੇਂ ਸੌ ਬੁਰੀਆਂ ਗੱਲਾਂ ਕਰ ਲਵੇ ਅਤੇ, ਹਾਲੇ ਵੀ ਉਹ ਬਹੁਤ ਚਿਰ ਜਿਉਂਦਾ। ਤਾਂ ਵੀ, ਕਿ ਇਹ ਉਨ੍ਹਾਂ ਨਾਲੋਂ ਵੱਧੀਆ ਹੋਵੇਗਾ ਜੋ ਪਰਮੇਸੁਰ ਤੋਂ ਡਰਦੇ ਹਨ, ਖਾਸੱਕਰ, ਕਿਉਂਕਿ ਉਹ ਪਰਮੇਸ਼ੁਰ ਤੋਂ ਡਰਦੇ ਹਨ।
13 ਅਤੇ ਇਹ ਕਿ ਦੁਸ਼ਟਾ ਨਾਲ ਚੰਗਾ ਨਹੀਂ ਹੋਣਾ ਚਾਹੀਦਾ, ਅਤੇ ਇਹ ਕਿ ਉਨ੍ਹਾਂ ਦੇ ਦਿਨ ਪ੍ਰਛਾਵੇਂ ਵਾਂਗ ਲੰਮੇ ਨਹੀਂ ਹੋਣੇ ਚਾਹੀਦੇ ਜੋ ਕਿ ਲੰਮੇ ਅਤੇ ਲੰਮੇ ਹੁੰਦੇ ਜਾਂਦੇ ਹਨ, ਕਿਉਂਕਿ ਉਹ ਪਰਮੇਸੁਰ ਤੋਂ ਨਹੀਂ ਡਰਦੇ।
14 ਧਰਤੀ ਉੱਤੇ ਇੱਕ ਅਰਬਹੀਣ ਗੱਲ ਵਾਪਰਦੀ ਹੈ: ਇੱਥੇ ਧਰਮੀ ਲੋਕ ਹਨ, ਜਿਨ੍ਹਾਂ ਨਾਲ ਇੰਝ ਗੱਲਾਂ ਵਾਪਰਦੀਆਂ ਜਿਵੇਂ ਉਹ ਦੁਸ਼ਟ ਹੋਣ, ਅਤੇ ਇੱਥੇ ਦੁਸ਼ਟ ਲੋਕ ਹਨ, ਜਿਂਨ੍ਹਾਂ ਨਾਲ ਇੰਝ ਗਲ਼੍ਲ਼ਾਂ ਵਾਪਰਦੀਆਂ ਹਨ ਜਿਵੇਂ ਉਹ ਧਰਮੀ ਸਨ। ਅਤੇ ਮੈਂ ਆਖਦਾਂ ਕਿ ਇਹ ਵੀ ਅਰਬਹੀਣ ਹੈ।
15 ਇਸ ਲਈ ਮੈ ਆਨੰਦ ਮਾਨਣ ਦੀ ਸ਼ਿਫ਼ਾਰਿਸ਼ ਕਰਦਾ ਹਾਂ, ਕਿਉਂਕਿ ਇੱਥੋਂ ਦੇ ਲੋਕਾਂ ਲਈ ਖਾਣ, ਪੀਣ ਅਤੇ ਖੁਸ਼ ਹੋਣ ਨਾਲੋਂ ਵੱਧੀਆ ਕੁਝ ਨਹੀਂ। ਹੋਰ ਕੁਝ ਨਹੀਂ ਜੋ ਉਨ੍ਹਾਂ ਦੇ ਜਿਂਦਗੀ ਦੇ ਮਜ਼ਦੂਰੀ ਦੇ ਦਿਨਾਂ ਦੌਰਾਨ ਉਨ੍ਹਾਂ ਦਾ ਸਾਬ ਦੇ ਸੱਕਦਾ, ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਇਸ ਦੁਨੀਆ ਵਿੱਚ ਦਿੱਤੀ ਹੈ।
ਪਰਮੇਸ਼ੁਰ ਦੇ ਸਾਰੇ ਕਾਰਜਾਂ ਨੂੰ ਅਸੀਂ ਸਮਝ ਨਹੀਂ ਸੱਕਦੇ
16 ਮੈਂ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਵਾਚਿਆ ਜਿਹੜੀਆਂ ਲੋਕ ਇਸ ਜੀਵਨ ਵਿੱਚ ਕਰਦੇ ਹਨ। ਮੈਂ ਦੇਖਿਆ ਕਿ ਲੋਕ ਕਿੰਨੇ ਰੁਝੇ ਹੋਏ ਹਨ। ਉਹ ਦਿਨ ਰਾਤ ਕੰਮ ਕਰਦੇ ਹਨ ਅਤੇ ਉਹ ਤਕਰੀਬਨ ਕਦੇ ਵੀ ਸੌਁਦੇ ਨਹੀਂ।
17 ਮੈਂ ਉਨ੍ਹਾਂ ਗੱਲਾਂ ਬਾਬਤ ਦੇਖਿਆ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਕਿ ਲੋਕ ਪਰਮੇਸ਼ੁਰ ਦੇ ਇਸ ਧਰਤੀ ਉਤਲੇ ਸਾਰੇ ਕਾਰਜਾਂ ਨੂੰ ਨਹੀਂ ਸਮਝ ਸੱਕਦੇ। ਕੋਈ ਬੰਦਾ ਭਾਵੇਂ ਕਿੰਨੀ ਵੀ ਸਮਝਣ ਦੀ ਕੋਸ਼ਿਸ਼ ਕਰੇ, ਪਰ ਉਹ ਸਮਝ ਨਹੀਂ ਸੱਕਦਾ। ਭਾਵੇ ਸਿਆਣਾ ਬੰਦਾ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਕਾਰਜ਼ਾਂ ਨੂੰ ਸਮਝਦਾ ਹੈ, ਪਰ ਅਸਲ ਵਿੱਚ ਉਹ ਨਹੀਂ ਸਮਝ ਸੱਕਦਾ।