ਯਿਸੂ ਨੇ ਦੱਸਿਆ ਕਿ ਕੌਣ ਮਹਾਨ ਹੈ
(ਮਰਕੁਸ 9:33-37; ਲੂਕਾ 9:46-48)
18
ਉਸੇ ਘੜੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”
ਤੱਦ ਉਸ ਨੇ ਇੱਕ ਛੋਟੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਚੇਲਿਆਂ ਦੇ ਸਾਹਮਣੇ ਖੜਾ ਕਰਕੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ। ਇਸ ਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।
ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ
(ਮਰਕੁਸ 9:42-48; ਲੂਕਾ 17:1-2)
“ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ। ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ। ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸ ਨੂੰ ਕੱਢ ਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।
ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ
(ਲੂਕਾ 15:3-7)
10 “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ। 11  + ਕੁਝ ਯੂਨਾਨੀ ਨਕਲਾਂ ਵਿੱਚ ਤੁਕ 11 ਜੋੜੀ ਗਈ ਹੈ: “ਆਦਮੀ ਦਾ ਪੁੱਤਰ ਗੁਆਚੇ ਲੋਕਾਂ ਨੂੰ ਬਚਾਉਣ ਲਈ ਆਇਆ।”
12 “ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ? 13 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲੱਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹੜੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵੱਧ ਖੁਸ਼ ਹੋਵੇਗਾ। 14 ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬੱਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।
ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ
(ਲੂਕਾ 17:3)
15 “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ। 16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ। 17 ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।
18 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਆਂ ਤੁਸੀ ਇੱਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿੱਤੀ ਹੋਈ ਮਾਫ਼ੀ ਹੋਵੇਗੀ। 19 ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ। 20 ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”
ਖਿਮਾ ਬਾਰੇ ਉਪਦੇਸ਼
21 ਤੱਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ।
23 “ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ। 24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ। 25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤੱਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।
26 “ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ।’ 27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ।
28 “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
29 “ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।’
30 “ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ। 31 ਪਰ ਜਦੋਂ ਉਸ ਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
32 “ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ। 33 ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’ 34 ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।
35 “ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”