ਜਾਨਵਰ ਤੇ ਸਵਾਰ ਔਰਤ
17
ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸ ਦੇ ਜਿਨਸੀ ਪਾਪ ਦੀ ਮੈਅ ਨਾਲ ਸ਼ਰਾਬੀ ਹੋ ਗਏ।”
ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ। ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸ ਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇ ਉਸ ਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ। ਉਸ ਦੇ ਮੱਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
ਮਹਾਨ ਬੇਬੀਲੋਨ
ਵੇਸ਼ਵਾਵਾਂ ਦੀ ਮਾਂ
ਅਤੇ ਧਰਤੀ ਦੀਆਂ ਸਭ ਬਦੀਆਂ
ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਵਿਸ਼ਵਾਸ ਪ੍ਰਗਟ ਕੀਤੀ ਸੀ।
ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ। ਫ਼ੇਰ ਦੂਤ ਨੇ ਮੈਨੂੰ ਆਖਿਆ, “ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦੱਸ ਸਿੰਗ ਹਨ। ਜਿਹੜਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚੱਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁੱਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ।
“ਇਸ ਨੂੰ ਸਮਝਣ ਲਈ ਤੁਹਾਨੂੰ ਬੁੱਧੀਮਾਨ ਦਿਮਾਗ ਦੀ ਲੋੜ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾੜੀਆਂ ਹਨ ਜਿੱਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ। 10 ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇੱਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋੜੇ ਸਮੇਂ ਲਈ ਹੀ ਰਹੇਗਾ। 11 ਉਹ ਜਾਨਵਰ ਜਿਹੜਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅੱਠਵਾਂ ਰਾਜਾ ਹੈ। ਇਹ ਅੱਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ।
12 “ਦਸ ਸਿੰਗ ਜਿਹੜੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ। 13 ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ। 14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”
15 ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਪਾਣੀ ਤੁਸੀਂ ਦੇਖਿਆ ਜਿੱਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀੜ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ। 16 ਜਾਨਵਰ ਅਤੇ ਉਹ ਦਸ ਸਿੰਗ ਜਿਹੜੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸ ਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸ ਦੇ ਸਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸ ਦੇ ਸਰੀਰ ਨੂੰ ਸਾੜ ਦੇਣਗੇ। 17 ਪਰਮੇਸ਼ਰ ਨੇ ਇਨ੍ਹਾਂ ਦਸ ਸਿੰਗਾਂ ਨੂੰ ਆਪਣਾ ਉਦੇਸ਼ ਪੂਰਨ ਕਰਨ ਲਈ ਬਣਾਇਆ। ਉਹ ਉਦੋਂ ਤੱਕ ਜਾਨਵਰ ਨੂੰ ਹਕੂਮਤ ਕਰਨ ਲਈ ਆਪਣੀ ਸ਼ਕਤੀ ਦੇਣ ਲਈ ਸਹਿਮਤ ਹੋਣਗੇ ਜਿੰਨਾ ਚਿਰ ਜੋ ਪਰਮੇਸ਼ੁਰ ਨੇ ਆਖਿਆ ਹੈ ਪੂਰਨ ਨਹੀਂ ਹੋ ਜਾਂਦਾ। 18 ਉਹ ਔਰਤ ਜਿਹੜੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹੜਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।”