ਸੰਕਟ ਦੇ ਸਮੇਂ ਸਹਾਇਤਾ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।
1ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ?
ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
2ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ,
ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ?
ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
3ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ,
ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
4ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ,
ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
5ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ,
ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
6ਮੈਂ ਯਹੋਵਾਹ ਲਈ ਗਾਵਾਂਗਾ,
ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।