ਅੰਜੀਰਾਂ ਦੇ ਭਰੇ ਦੋ ਟੋਕਰੇ
1ਇਸ ਦੇ ਪਿੱਛੋਂ ਕਿ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੁਹਾਰਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹੰਜ਼ੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ 2ਇੱਕ ਟੋਕਰੀ ਬਹੁਤ ਚੰਗੀਆਂ ਹੰਜ਼ੀਰ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖ਼ਰਾਬ ਹੰਜ਼ੀਰ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਉਹ ਐਨੀਆਂ ਬੁਰੀਆਂ ਸਨ 3ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਤਦ ਮੈਂ ਆਖਿਆ, ਹੰਜ਼ੀਰਾਂ, ਚੰਗੀਆਂ ਹੰਜ਼ੀਰ ਬਹੁਤ ਹੀ ਚੰਗੀਆਂ ਅਤੇ ਖ਼ਰਾਬ ਹੰਜ਼ੀਰ, ਬਹੁਤ ਖ਼ਰਾਬ, ਉਹ ਖਾਧੀਆਂ ਨਹੀਂ ਜਾਂਦੀਆਂ, ਉਹ ਐਨੀਆਂ ਬੁਰੀਆਂ ਹਨ। 4ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 5ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਇਹਨਾਂ ਚੰਗੀਆਂ ਹੰਜ਼ੀਰਾਂ ਵਾਂਗੂੰ ਯਹੂਦਾਹ ਦੇ ਗ਼ੁਲਾਮਾਂ ਨਾਲ ਜਿਹਨਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਭੇਜਿਆ ਹੈ ਭਲਿਆਈ ਕਰਾਂਗਾ 6ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ। ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ 7ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ। 8ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਖ਼ਰਾਬ ਹੰਜ਼ੀਰਾਂ, ਵਾਂਗੂੰ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਇਸੇ ਤਰ੍ਹਾਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਅਤੇ ਉਸ ਦੇ ਸਰਦਾਰਾਂ ਨਾਲ ਅਤੇ ਯਰੂਸ਼ਲਮ ਦੇ ਬਕੀਏ ਨਾਲ ਉਹਨਾਂ ਨਾਲ ਜਿਹੜੇ ਇਸ ਦੇਸ ਵਿੱਚ ਬਚੇ ਹੋਏ ਹਨ ਅਤੇ ਉਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ 9ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈਅ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮਿਹਣਾ ਅਤੇ ਸਰਾਪ ਹੋਣਗੇ 10ਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ।