ਸਹਾਇਤਾ ਦੇ ਲਈ ਪ੍ਰਾਰਥਨਾ
ਯਾਤਰਾ ਦਾ ਗੀਤ
1ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ,
ਅਤੇ ਉਸਨੇ ਮੈਨੂੰ ਉੱਤਰ ਦਿੱਤਾ।
2ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ,
ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3ਹੇ ਛਲੇਡੀਏ ਜੀਭੇ,
ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4ਸੂਰਮੇ ਦੇ ਤਿੱਖੇ ਤੀਰ,
ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
5ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ,
ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
7ਮੈਂ ਮੇਲ ਚਾਹੁੰਦਾ ਹਾਂ,
ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

Notes


*120:5 120:5 ਦੂਰ ਅਤੇ ਅਲੱਗ ਦੇਸ ਜਿਸ ਦੇ ਵਾਸੀ ਬਹੁਤ ਹੀ ਹਿੰਸਕ ਸਨ l