੨੬
ਇਸਰਾਏਲੀਆਂ ਦੀ ਦੂਸਰੀ ਮਰਦਸ਼ੁਮਾਰੀ
੧ ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ, ੨ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ । ੩ ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ, ੪ ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ ।
੫ ਰਊਬੇਨ ਇਸਰਾਏਲ ਦਾ ਪਹਿਲੌਠਾ । ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ, ੬ ਕਰਮੀ ਤੋਂ ਕਰਮੀਆਂ ਦਾ ਪਰਿਵਾਰ ੭ ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ । ੮ ਅਤੇ ਪੱਲੂ ਦਾ ਪੁੱਤਰ ਅਲੀਆਬ ਸੀ । ੯ ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ । ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ । ੧੦ ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ । ੧੧ ਪਰ ਕੋਰਹ ਦੇ ਪੁੱਤਰ ਨਹੀਂ ਮਰੇ ।
੧੨ ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੁਏਲੀਆਂ ਦਾ ਪਰਿਵਾਰ, ਯਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ, ੧੩ ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਉਲ ਤੋਂ ਸ਼ਾਉਲੀਆਂ ਦਾ ਟੱਬਰ ੧੪ ਇਹ ਸ਼ਿਮੋਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ ।
੧੫ ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ, ੧੬ ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ, ੧੭ ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ, ੧੮ ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ ।
੧੯ ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ । ੨੦ ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ੨੧ ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਮੂਲ ਤੋਂ ਹਮੂਲੀਆਂ ਦਾ ਟੱਬਰ, ੨੨ ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ ।
੨੩ ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ ੨੪ ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ ੨੫ ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਹਟ ਹਜ਼ਾਰ ਤਿੰਨ ਸੌ ਸਨ ।
੨੬ ਜ਼ਬੂਲੁਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ ੨੭ ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ ।
੨੮ ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਅਫ਼ਰਈਮ ੨੯ ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ ੩੦ ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ ੩੧ ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ ੩੨ ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ ੩੩ ਅਤੇ ਸਲਾਫ਼ਹਾਦ ਹੇਫਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ । ੩੪ ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ ।
੩੫ ਅਫ਼ਰਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬਕਰ ਤੋਂ ਬਕਰੀਆਂ ਦਾ ਟੱਬਰ, ਬਹਨ ਤੋਂ ਬਹਨੀਆਂ ਦਾ ਟੱਬਰ ੩੬ ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ, ੩੭ ਇਹ ਅਫ਼ਰਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ । ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ।
੩੮ ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ, ੩੯ ਸ਼ਫੂਫਾਮ ਤੋਂ ਸ਼ਫੂਫ਼ਾਮੀਆਂ ਦਾ ਟੱਬਰ, ਹੂਫ਼ਾਮ ਤੋਂ ਹੂਫ਼ਾਮੀਆਂ ਟੱਬਰ ੪੦ ਅਤੇ ਬਲਾ ਦੇ ਪੁੱਤਰ ਅਰਦ ਅਤੇ ਨਆਮਾਨ ਸਨ । ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ ੪੧ ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ ।
੪੨ ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ । ੪੩ ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਟ ਹਜ਼ਾਰ ਚਾਰ ਸੌ ਸਨ ।
੪੪ ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਯਾਹ ਤੋਂ ਬਰੀਈਆਂ ਦਾ ਟੱਬਰ ੪੫ ਬਰੀਯਾਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ ੪੬ ਅਤੇ ਆਸ਼ੇਰ ਦੀ ਧੀ ਦਾ ਨਾਮ ਸਾਰਹ ਸੀ । ੪੭ ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ ।
੪੮ ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਸਹਏਲ ਤੋਂ ਯਸਹਏਲੀਆਂ ਦਾ ਟੱਬਰ, ਗੂਨੀ ਤੋਂ ਗੁਨੀਆਂ ਦਾ ਟੱਬਰ ੪੯ ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ ੫੦ ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ ।
੫੧ ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ ।
੫੨ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ੫੩ ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ ੫੪ ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ । ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ । ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ । ੫੫ ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ । ਉਨ੍ਹਾਂ ਦੇ ਪਿਉ-ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ । ੫੬ ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ ।
੫੭ ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ ੫੮ ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੁਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ ੫੯ ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ । ੬੦ ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ । ੬੧ ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ । ੬੨ ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ । ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ ।
੬੩ ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ । ੬੪ ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ । ੬੫ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ ।